.

  • This is default featured slide 1 title

    Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

  • This is default featured slide 2 title

    Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

  • This is default featured slide 3 title

    Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

  • This is default featured slide 4 title

    Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

  • This is default featured slide 5 title

    Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

Tuesday, April 19, 2022

ਐਸ.ਸੀ.ਕਮਿਸ਼ਨ ਦੇ ਮੈਂਬਰਾਂ ਵੱਲੋਂ ਪਿੰਡ ਰੁੜਕਾ 'ਚ ਹੋਏ ਝਗੜੇ ਤੇ ਮਿਲੀ ਸ਼ਕਾਇਤ ਸਬੰਧੀ ਦੌਰਾ

*ਸਿਵਲ ਹਸਪਤਾਲ ਫੇਜ਼ 6 ਵਿਖੇ ਪਹੁੰਚ ਕੇ ਪੀੜ੍ਹਤ ਪਰਿਵਾਰ ਨਾਲ ਕੀਤੀ ਗੱਲਬਾਤ*

*ਮਾਮਲੇ ਦੀ ਡੂੰਘਾਈ ਵਿਚ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਕੀਤੀ ਗਠਿਤ*

*ਗਠਿਤ ਕਮੇਟੀ ਨੂੰ ਸ਼ੁੱਕਰਵਾਰ ਤੱਕ ਰਿਪੋਰਟ ਐਸ.ਸੀ ਕਮਿਸ਼ਨ ਨੂੰ ਸੌਂਪਣ ਦੇ ਦਿੱਤੇ ਆਦੇਸ਼*

ਐਸ.ਏ.ਐਸ. ਨਗਰ, 19 ਅਪ੍ਰੈਲ :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਰਾਜ ਕੁਮਾਰ ਹੰਸ ਵੱਲੋਂ ਅੱਜ ਪਿੰਡ ਰੁੜਕਾ ਤੋਂ ਝਗੜੇ ਸਬੰਧੀ ਮਿਲੀ ਸ਼ਿਕਾਇਤ ਦੀ ਜਾਂਚ ਲਈ ਦੌਰਾ ਕੀਤਾ ਗਿਆ । ਉਨ੍ਹਾਂ ਵੱਲੋਂ ਸਿਵਲ ਹਸਪਤਾਲ ਫੇਜ਼ 6 ਵਿਖੇ ਪਹੁੰਚ ਕੇ ਪੀੜ੍ਹਤ ਪਰਿਵਾਰ ਦੀ ਸਾਰ ਲਈ ਗਈ ਅਤੇ ਮਾਮਲੇ ਬਾਰੇ ਪੁੱਛਗਿਛ ਕੀਤੀ ਗਈ।  ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਪਿਛਲੇ ਦਿਨੀ ਕਮਿਸ਼ਨ ਨੂੰ ਪਿੰਡ ਰੁੜਕਾ ਤੋਂ ਝਗੜੇ ਸਬੰਧੀ ਸ਼ਕਾਇਤ ਪ੍ਰਾਪਤ ਹੋਈ ਸੀ । ਉਨ੍ਹਾਂ ਦੱਸਿਆ ਕਿ ਮਿਲੀ ਸ਼ਿਕਾਇਤ ਤੇ ਤਰੁੰਤ ਕਾਰਵਾਈ ਕਰਦਿਆ ਉਨ੍ਹਾਂ ਵੱਲੋਂ ਅੱਜ ਝਗੜੇ ਸਬੰਧੀ ਪੁੱਛ ਗਿੱਛ ਲਈ ਇਥੇ ਪਹੁੰਚ ਕੀਤੀ ਗਈ ਹੈ। 


ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਹੰਸ ਨੇ ਦੱਸਿਆ ਕਿ ਕਮਿਸ਼ਨ ਨੂੰ ਐਸ.ਸੀ ਭਾਈਚਾਰੇ ਨਾਲ ਸਬੰਧਿਤ ਪਰਿਵਾਰ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਜਰਨਲ ਭਾਈਚਾਰੇ ਨਾਲ ਸਬੰਧਿਤ ਕੁੱਝ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਉੱਤੇ ਹਮਲਾ ਕੀਤਾ ਗਿਆ , ਜਾਤੀਸੂਚਕ ਸ਼ਬਦ ਬੋਲੇ ਗਏ ਅਤੇ ਜਾਨੋ ਮਾਰਨ ਕੋਸ਼ਿਸ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਮਿਲੀ ਇਸ ਸ਼ਿਕਾਇਤ ਤੇ ਅਮਲ ਕਰਦਿਆ ਕਮਿਸ਼ਨ ਵੱਲੋ ਅੱਜ ਇਥੇ ਪਹੁੰਚ ਕਰਕੇ ਮਾਮਲੇ ਬਾਰੇ ਵਿਸਥਾਰ ਪੂਰਵਿਕ ਜਾਣਿਆ ਗਿਆ ਹੈ । ਉਨ੍ਹਾਂ ਕਿਹਾ ਐਸ.ਸੀ ਭਾਈਚਾਰੇ ਨਾਲ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਂਣ ਲਈ ਐਸ .ਸੀ ਕਮਿਸ਼ਨ ਵੱਚਨਬੱਧ ਹੈ । 

ਉਨ੍ਹਾਂ ਪੁਲਿਸ ਅਧੀਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਕਤ ਮਾਮਲੇ ਦੀ ਡੂਘਾਈ ਵਿੱਚ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਐਸ.ਸੀ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਜਾਣ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ । ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ  ਹਦਾਇਤ ਕੀਤੀ ਕਿ ਮਾਮਲੇ ਦੀ ਰਿਪੋਰਟ ਸ਼ੁੱਕਰਵਾਰ ਨੂੰ ਨਿੱਜੀ ਤੌਰ ਤੇ ਕਮਿਸ਼ਨ 'ਚ ਹਾਜ਼ਰ ਹੋ ਭੇਜੀ ਜਾਵੇ। 

ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਵੱਲੋਂ ਪੇਸ਼ ਕੀਤੀ ਗਈ ਐਮ.ਐਲ.ਆਰ ਰਿਪੋਰਟ ਦੀ ਜਾਂਚ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਗਠਿਤ ਕਮੇਟੀ ਦੇ ਮੈਂਬਰ ਇਸ ਰਿਪੋਰਟ ਦੀ ਜਾਂਚ ਕਰਨਗੇ ਅਤੇ ਜੇਕਰ ਰਿਪੋਰਟ ਗਲਤ ਪਾਈ ਜਾਂਦੀ ਹੈ ਤਾਂ ਸਬੰਧਿਤ ਡਾਕਟਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ । 

ਇਸ ਮੌਕੇ ਐਸ.ਡੀ.ਐਮ ਐਸ.ਏ.ਐਸ ਨਗਰ ਸ੍ਰੀ ਹਰਬੰਸ ਸਿੰਘ,ਡੀ.ਐਸ.ਪੀ ਸ੍ਰੀ ਮਨਜੀਤ ਸਿੰਘ ਬਾਜਵਾ, ਸੀਨੀਅਰ ਮੈਡੀਕਲ ਅਫ਼ਸਰ ਡਾ ਵਿਜੈ ਭਗਤ,ਜਿਲ੍ਹਾ ਭਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Share:

Monday, April 18, 2022

ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਵਲੋਂ ਸੂਬਾ ਪੱਧਰੀ ਸਿਹਤ ਮੇਲਿਆਂ ਦੀ ਸ਼ੁਰੂਆਤ*

18 ਤੋਂ 22 ਅਪ੍ਰੈਲ ਤਕ ਪੰਜਾਬ ਭਰ ’ਚ ਲੱਗ ਰਹੇ ਹਨ 119 ਬਲਾਕ ਪੱਧਰੀ ਸਿਹਤ ਮੇਲੇ

ਸਿਹਤ ਢਾਂਚੇ ’ਚ ਵਿਆਪਕ ਸੁਧਾਰ ਕਰ ਕੇ ਲੋਕਾਂ ਨੂੰ ਉੱਚ-ਪੱਧਰ ਦੀਆਂ ਸਿਹਤ ਸਹੂਲਤਾਂ ਦੇਵਾਂਗੇ : ਸਿਹਤ ਮੰਤਰੀ


ਐਸ.ਏ.ਐਸ ਨਗਰ ,  18 ਅਪ੍ਰੈਲ  : ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮੁਹਿੰਮ ਤਹਿਤ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਪੰਜਾਬ ਭਰ ਵਿਚ ਲੱਗਣ ਵਾਲੇ ਸਿਹਤ ਮੇਲਿਆਂ ਦਾ ਅੱਜ ਸ਼ੁਭ-ਆਰੰਭ ਕੀਤਾ। ਜ਼ਿਲ੍ਹਾ ਹਸਪਤਾਲ ਵਿਚ ਹੋਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਵਿਜੇ ਸਿੰਗਲਾ ਨੇ ਦਸਿਆ ਕਿ ਸੂਬੇ ਵਿਚ 18 ਤੋਂ 22 ਅਪ੍ਰੈਲ ਤਕ 119 ਬਲਾਕ ਪੱਧਰੀ ਸਿਹਤ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ਼ ਜਿਥੇ ਲੋਕਾਂ ਖ਼ਾਸਕਰ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਿਆਰੀ ਤੇ ਵਿਆਪਕ ਸਿਹਤ ਸੇਵਾਵਾਂ ਮੁਹਈਆ ਕਰਾਉਣਾ ਹੈ, ਉਥੇ ਉਨ੍ਹਾਂ ਨੂੰ ਵੱਖ-ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ  ਦੇਣਾ ਹੈ। ਉਨ੍ਹਾਂ ਕਿਹਾ, ‘ਸਿਹਤ ਦਾ ਮਾਮਲਾ ਅੱਜ ਚੋਖੇ ਧਿਆਨ ਦੀ ਮੰਗ ਕਰਦਾ ਹੈ। ਸਾਡੀ ਸਰਕਾਰ ਲੋਕਾਂ ਦੀ ਮੁਕੰਮਲ ਤੰਦਰੁਸਤੀ ਯਕੀਨੀ ਕਰਨ ਅਤੇ ਸਿਹਤ ਢਾਂਚੇ ਨੂੰ ਸੁਧਾਰ ਕੇ ਮਿਆਰੀ ਸਿਹਤ ਸਹੂਲਤਾਂ ਦੇਣ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ।’ ਸ੍ਰੀ ਸਿੰਗਲਾ ਨੇ ਕਿਹਾ ਕਿ ਅਜਿਹੇ ਮੇਲਿਆਂ ਦਾ ਉਦੇਸ਼ ਤਦ ਹੀ ਪੂਰਾ ਹੋਵੇਗਾ ਜਦ  ਲੋਕਾਂ ਨੂੰ ਹਸਪਤਾਲ ਵਿਚ ਪੂਂਰੀਆਂ ਦਵਾਈਆਂ, ਲੋੜੀਂਦੇ ਸਾਰੇ ਟੈਸਟ ਅਤੇ ਹੋਰ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਭਰੋਸਾ ਦਿਤਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਚ ਪੱਧਰ ਦੀਆਂ ਸਿਹਤ ਸਹੂਲਤਾਂ ਦਿਤੀਆਂ ਜਾਣਗੀਆਂ।


           ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸਿਹਤ ਮੰਤਰੀ ਡਾ. ਸਿੰਗਲਾ ਦਾ ਧਨਵਾਦ ਕਰਦਿਆਂ ਕਿਹਾ ਕਿ ਮੋਹਾਲੀ ਹਲਕੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਨ੍ਹਾਂ ਮੇਲਿਆਂ ਦਾ ਸੂਬਾ ਪੱਧਰੀ ਆਗਾਜ਼ ਉਨ੍ਹਾਂ ਦੇ ਹਲਕੇ ਤੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਨ ਪਾਏ ਗਏ ਹਨ।ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਮੇਲੇ ਲੋਕਾਂ ਲਈ ਬੇਹੱਦ ਮੁੱਲਵਾਨ ਸਾਬਤ ਹੋਣਗੇ ਅਤੇ ਸੂਬਾ ਵਾਸੀਆਂ ਨੂੰ ਸਿਹਤ ਪੱਖੋਂ ਹੋਰ ਤੰਦਰੁਸਤ ਬਣਾਉਣ ’ਚ ਵੱਡਮੁੱਲਾ ਯੋਗਦਾਨ ਪਾਉਣਗੇ। ਜ਼ਿਕਰਯੋਗ ਹੈ ਕਿ ਅੱਜ ਮੇਲੇ ਵਿਚ ਵੱਖ-ਵੱਖ ਬੀਮਾਰੀਆਂ ਨਾਲ ਸਬੰਧਤ ਕਈ ਸਟਾਲ ਲਾਏ ਗਏ ਜਿਨ੍ਹਾਂ ਵਿਚ ਭਾਰੀ ਗਿਣਤੀ ਵਿਚ ਲੋਕਾਂ ਨੇ ਆ ਕੇ ਮੌਕੇ ’ਤੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਲਿਆ।  ਇਸ ਤੋਂ ਇਲਾਵਾ ਹੋਰ ਵਿਭਾਗਾਂ ਨੇ ਵੀ ਆਪੋ ਅਪਣੇ ਸਟਾਲ ਲਗਾਏ। ਇਨ੍ਹਾਂ ਮੇਲਿਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ  ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ,  ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈ ਰਹੇ ਹਨ। ਇਨ੍ਹਾਂ ਮੇਲਿਆਂ ਵਿਚ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ `ਤੇ ਉਪਲਬਧ ਹੋਣਗੀਆਂ।



ਸਮਾਗਮ ਵਿਚ ਸਿਹਤ ਤੇ ਪਰਿਵਾਰ   ਭਲਾਈ ਵਿਭਾਗ ਦੇ ਸਕੱਤਰ ਆਈ. ਏ. ਐਸ. ਸ੍ਰੀ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਕੁਮਾਰ ਰਾਹੁਲ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜੀ. ਬੀ. ਸਿੰਘ, ਡਾਇਰੈਕਟਰ ਪਰਵਾਰ ਭਲਾਈ ਡਾ. ਓ.ਪੀ. ਗੋਜਰਾ, ਡਿਪਟੀ ਕਮਿਸ਼ਨਰ ਮੋਹਾਲੀ ਅਮਿਤ ਤਲਵਾੜ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸ.ਡੀ.ਐਮ. ਹਰਬੰਸ ਸਿੰਘ, ਡੀ.ਆਈ.ਓ. ਮੈਡੀਕਲ ਕਾਲਜ ਦੇ ਪਿ੍ਰੰਸੀਪਲ ਡਾ. ਭਵਨੀਤ ਭਾਰਤੀ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਐਸ.ਐਮ.ਓ. ਡਾ. ਵਿਜੇ ਭਗਤ, ਡਾ. ਐਚ.ਐਸ. ਚੀਮਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਤੋਂ ਇਲਾਵਾ ਹੋਰ ਕਈ ਸਿਹਤ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।  



Share:

Tuesday, April 12, 2022

*ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਦਦ ਨਾਲ ਬੈਂਕ 'ਚ ਮਿਲੀ ਨੌਕਰੀ*



ਐਸ.ਏ.ਐਸ ਨਗਰ 12 ਅਪ੍ਰੈਲ 

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਮੋਹਾਲੀ ਵਿਖੇ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹੇ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਸੀ.ਈ.ਓ ਸ੍ਰੀ ਮੰਜੇਸ਼ ਸ਼ਰਮਾ ਨੇ ਦੱਸਿਆ ਕਿ ਡੀ.ਬੀ.ਈ.ਈ. ਮੋਹਾਲੀ ਵੱਲੋ ਚਮਕੌਰ ਸਾਹਿਬ ਦੀ ਵਸਨੀਕ ਪੂਜਾ ਦੀ ਐਚ.ਡੀ ਐਫ.ਸੀ ਬੈਂਕ ਵਿੱਚ  ਸਲੈਕਸ਼ਨ  ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਪੂਜਾ ਚਮਕੌਰ ਸਾਹਿਬ ਦੀ ਰਹਿਣ ਵਾਲੀ ਹੈ ਅਤੇ ਉਹ ਗ੍ਰੈਜੂਏਟ ਹੈ। ਉਨ੍ਹਾਂ ਕਿਹਾ ਪੂਜਾ ਕਾਫੀ ਸਮੇਂ ਤੋਂ ਨੌਕਰੀ ਦੀ ਤਲਾਸ਼ ਕਰ ਰਹੀ ਸੀ, ਉਹ ਡੀ.ਬੀ.ਈ.ਈ., ਮੋਹਾਲੀ ਦੇ ਗਰੁੱਪ ਵਿੱਚ ਵੀ ਸ਼ਾਮਿਲ ਸੀ। ਰੁਜ਼ਗਾਰ ਦੀ ਤਲਾਸ਼ ਵਿੱਚ ਉਹ ਡੀ.ਬੀ.ਈ.ਈ.ਮੋਹਾਲੀ ਵਿਖੇ ਆਈ । ਉਨ੍ਹਾਂ ਦੱਸਿਆ ਕਿ ਡੀ.ਬੀ.ਈ.ਈ ਵੱਲੋਂ ਉਸਨੂੰ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ   ਅਤੇ  ਪਲੇਸਮੈਂਟ ਕੈਂਪ ਦੌਰਾਨ ਉਸਦੀ ਸਿਲੈਕਸ਼ਨ ਐੱਚ.ਡੀ.ਐਫ.ਸੀ ਬੈਂਕ  ਵਿੱਚ ਹੋ ਗਈ। 

                   ਉਨ੍ਹਾਂ ਦੱਸਿਆ ਸਿਲੈਕਸ਼ਨ  ਬਾਅਦ ਪੂਜਾ ਨੇ ਡੀ.ਬੀ.ਈ.ਈ., ਮੋਹਾਲੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ  ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਪੂਜਾ ਨੇ ਡੀ.ਬੀ.ਈ.ਈ. ਦੀਆਂ ਸਹੂਲਤਾਂ ਦੀ ਜਾਣਕਾਰੀ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਾਂਝੀ ਕਰਨ ਦਾ ਵਾਅਦਾ ਕੀਤਾ।

Share:

Thursday, April 7, 2022

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਕਿੱਤਾ ਕਾਨਫਰੰਸ ਦਾ ਆਯੋਜਨ


 ਐਸ.ਏ.ਐਸ ਨਗਰ 7 ਅਪ੍ਰੈਲ

ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਅੱਜ ਕਿੱਤਾ ਕਾਨਫਰੰਸ ਦਾ ਆਯੋਜਨ ਕਰਵਾਇਆ ਗਿਆ । ਜਾਣਕਾਰੀ ਦਿੰਦੇ ਹੋਏ ਡੀ ਸੀ.ਈ.ਓ ਸ੍ਰੀ ਮੰਜੇਸ਼ ਸ਼ਰਮਾਂ ਨੇ ਦੱਸਿਆ ਕਿ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਵੱਲੋਂ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ (ਗਰਲਜ਼) ਸੋਹਾਣਾ ਵਿਖੇ ਕਿੱਤਾ ਕਾਨਫਰੰਸ ਦਾ ਆਯੋਜਨ ਕਰਵਾਇਆ ਗਿਆ। ਉਨ੍ਹਾਂ ਦੱਸਿਆ ਇਸ ਕਿੱਤਾ ਕਾਨਫਰੰਸ ਦੋਰਾਨ 69 ਵਿਦਿਆਰਥੀ ਅਤੇ ਸਕੂਲ ਸਟਾਫ ਨੇ ਭਾਗ ਲਿਆ।



 ਉਨ੍ਹਾਂ ਦੱਸਿਆ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਅਫਸਰ, ਸ਼੍ਰੀ ਗੁਰਪ੍ਰੀਤ ਸਿੰਘ (ਪੀ.ਐਸ.ਡੀ.ਐਮ) ਅਤੇ ਮਿਸ ਨਬੀਹਾ (ਕਰਿਅਰ ਕਾਉਂਸਲਰ) ਨੇ ਮੋਜੂਦ ਵਿਦਿਆਰਥੀਆਂ ਨੂੰ ਮਾਈ ਭਾਗੋ ਆਰਮਡ ਫੋਰਸੇਜ਼ ਪ੍ਰੈਪਰੇਟਰੀ ਇੰਸਟੀਚਿਊਟ, ਸਵੈ-ਰੋਜਗਾਰ, ਪ੍ਰਤੀਯੋਗੀ ਪ੍ਰੀਖਿਆ ਦੀ ਕੋਚਿੰਗ, ਡੀ.ਬੀ.ਈ.ਈ, ਪੀ.ਜੀ.ਆਰ.ਕਾਮ ਅਤੇ ਪੀ.ਐਸ.ਡੀ.ਐਮ ਦੀਆਂ ਵੱਖ-ਵੱਖ ਸਕੀਮਾ ਬਾਰੇ ਜਾਗਰੂਕ ਕੀਤਾ।

ਇਸ ਮੌਕੇ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਅਫਸਰ ਵੱਲੋਂ ਮੋਜੂਦ ਵਿਦਿਆਰਥੀਆਂ ਨੂੰ ਉਕਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਨ੍ਹਾਂ ਬਾਰੇ ਹੋਰਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

Share:

Wednesday, April 6, 2022

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਕਰਿਅਰ ਕਾਨਫਰੰਸ ਦਾ ਆਯੋਜਨ

ਐਸ.ਏ.ਐਸ ਨਗਰ 6 ਅਪ੍ਰੈਲ 

ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਅੱਜ ਕਰਿਅਰ ਕਾਨਫਰੰਸ ਦਾ ਆਯੋਜਨ ਕਰਵਾਇਆ ਗਿਆ । ਜਾਣਕਾਰੀ ਦਿੰਦੇ ਹੋਏ ਡੀ ਸੀ.ਈ.ਓ ਸ੍ਰੀ ਮੰਜੇਸ਼ ਸ਼ਰਮਾਂ ਨੇ ਦੱਸਿਆ ਕਿ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ  ਵੱਲੋਂ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ 3ਬੀ1 ਵਿਖੇ ਕਰਿਅਰ ਕਾਨਫਰੰਸ ਕਰਵਾਈ ਗਈ । ਉਨ੍ਹਾਂ ਕਿਹਾ ਕਾਨਫਰੰਸ ਵਿੱਚ 82 ਵਿਦਿਆਰਥੀਆਂ ਅਤੇ ਸਕੂਲ ਸਟਾਫ ਨੇ ਭਾਗ ਲਿਆ। 

ਉਨ੍ਹਾਂ ਦੱਸਿਆ ਕਿ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਅਫਸਰ, ਸ਼੍ਰੀ ਗੁਰਪ੍ਰੀਤ ਸਿੰਘ (ਪੀ.ਐਸ.ਡੀ.ਐਮ) ਅਤੇ ਮਿਸ ਨਬੀਹਾ (ਕਰਿਅਰ ਕਾਉਂਸਲਰ) ਨੇ ਮੋਜੂਦ ਵਿਦਿਆਰਥੀਆਂ ਨੂੰ ਮਾਈ ਭਾਗੋ ਆਰਮਡ ਫੋਰਸੇਜ਼ ਪ੍ਰੈਪਰੇਟਰੀ ਇੰਸਟੀਚਿਊਟ, ਫੋਰਨ ਸੈੱਲ, ਪ੍ਰਤੀਯੋਗੀ ਪ੍ਰੀਖਿਆ ਦੀ ਕੋਚਿੰਗ ਅਤੇ, ਡੀ.ਬੀ.ਈ.ਈ, ਪੀ.ਜੀ.ਆਰ.ਕਾਮ ਅਤੇ ਪੀ.ਐਸ.ਡੀ.ਐਮ ਦੀਆਂ ਵੱਖ-ਵੱਖ ਸਕੀਮਾ ਬਾਰੇ ਜਾਗਰੂਕ ਕੀਤਾ।

 ਇਸ ਮੌਕੇ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਅਫਸਰ ਵੱਲੋਂ ਮੋਜੂਦ ਵਿਦਿਆਰਥੀਆਂ ਨੂੰ ਉਕਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਨ੍ਹਾਂ ਬਾਰੇ ਹੋਰਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

Share:

7 ਅਪ੍ਰੈਲ ਤੋਂ ਸੇਵਾ ਕੇਂਦਰਾਂ ਦੇ ਕੰਮ ਕਾਜ ਤੇ ਸਮੇਂ ਵਿੱਚ ਤਬਦੀਲੀ

 *ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ ਰਹਿਣਗੇ ਸੇਵਾ ਕੇਂਦਰ*

ਐਸ.ਏ.ਐਸ ਨਗਰ 6 ਅਪ੍ਰੈਲ (ਪਰਗਟ ਸਿੰਘ)

ਸੇਵਾ ਕੇਂਦਰਾਂ ‘ਚ ਆਮ ਜਨਤਾ ਦੀ ਸਹੂਲਤ ਨੂੰ ਵੇਖਦੇ ਹੋਏ ਕੰਮ ਕਾਜ ਅਤੇ ਸਮੇਂ ਵਿੱਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਨੇ ਦੱਸਿਆ ਕਿ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ,ਐਤਵਾਰ  ਨੂੰ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ  ਖੁੱਲੇ ਰਹਿਣਗੇ |



ਉਨ੍ਹਾਂ ਦੱਸਿਆ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕੁੱਲ 15  ਸੇਵਾ ਕੇਂਦਰ ਚੱਲ ਰਹੇ ਹਨ, ਜਿਹਨਾਂ ਵਿੱਚ ਸ਼ਹਿਰੀ ਸੇਵਾ ਕੇਂਦਰ ਤਹਿਸੀਲ ਪੱਧਰ ਤੇ 12 ਅਤੇ ਪਿੰਡਾਂ ਵਿੱਚ 3 ਸੇਵਾ ਕੇਂਦਰ ਹਨ | ਸੇਵਾ ਕੇਂਦਰਾਂ ਵਲੋ  24 ਵਿਭਾਗਾ ਦੀਆਂ 375 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | 

ਸ੍ਰੀ ਤਲਵਾਰ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸਾਸਨਿਕ ਸਹੂਲਤਾ ਉਪਲਬਧ  ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ।

Share:

Monday, April 4, 2022

ਕਿੱਕ ਬਾਕਸਿੰਗ 'ਚ ਨੈਤਿਕ ਸ਼ਰਮਾਂ ਨੇ ਜਿੱਤਿਆ ਗੋਲਡ ਮੈਡਲ

ਐਸ.ਏ.ਐਸ ਨਗਰ 4 ਅਪ੍ਰੈਲ

ਕਮਾਂਡੋ ਕੰਪਲੈਕਸ ਫੇਸ-11, ਐੈਸ.ਏ.ਐਸ.ਨਗਰ ਵਿਖੇ ਚੱਲ ਰਹੀ ਕਮਾਂਡੋ ਬਾਕਸਿੰਗ ਅਕੈਡਮੀ ਦੇ ਖਿਡਾਰੀਆਂ ਵਲੋਂ 25 ਮਾਰਚ ਤੋਂ 29 ਮਾਰਚ ਤੱਕ ਸੋਲਨ ਵਿਖੇ ਹੋਈ ਕਿੱਕ ਬਾਕਸਿੰਗ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਅਤੇ ਟ੍ਰੇਨਰ ਸ੍ਰੀ ਮਹਿਦੰਰਪਾਲ ਨੇ ਦੱਸਿਆ ਕਿ  ਅਕੈਡਮੀ ਦੇ ਬੋਕਸਰ ਨੈਤਿਕ ਸਰਮਾਂ ਨੇ ਮਹਾਂਰਾਸ਼ਟਰ, ਕੇਰਲ, ਪੱਛਮੀਬੰਗਾਲ ਦੇ ਖਿਡਾਰੀਆਂ ਨੂੰ ਪਿਛਾੜਦੇ ਹੋਏ ਗੋਲਡ ਮੈਡਲ ਜਿੱਤਿਆ ਹੈ। 



 ਉਨ੍ਹਾਂ ਦੱਸਿਆ ਇਸ ਪ੍ਰਤੀਯੋਗਤਾ ਵਿੱਚ ਨੈਤਿਕ ਸ਼ਰਮਾਂ ਦੇ ਭਰਾ ਰਿਤਕ ਸ਼ਰਮਾਂ ਨੇ ਵੀ ਹਿੱਸਾ ਲਿਆ ਪਰ ਉਹ ਮੈਡਲ ਲੈਣ ਵਿੱਚ ਅਸਫਲ ਰਿਹਾ । ਉਨ੍ਹਾਂ ਕਿਹਾ ਜੂਨੀਅਰ ਨੈਸ਼ਨਲ ਕਿੱਕ ਬਾਕਸਿੰਗ ਲੜਕੀਆਂ  ਵਿੱਚ ਪ੍ਰਿਆਂਸ਼ੀ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ । ਉਨ੍ਹਾਂ ਦੱਸਿਆ ਇਸ ਪ੍ਰਤੀ ਯੋਗਤਾ ਵਿੱਚ ਲੜਕੇ-ਲੜਕੀਆਂ ਦੇ ਅਲੱਗ-ਅਲੱਗ ਗਰੁੱਪਾਂ ਵਿੱਚ 1000 ਦੇ ਲਗਭਗ ਖਿਡਾਰੀਆਂ ਨੇ ਹਿੱਸਾ ਲਿਆ ਸੀ ।

Share:

ਸਿਵਲ ਸਰਜਨ ਵਲੋਂ ਡੇਰਾਬੱਸੀ ਤੇ ਢਕੋਲੀ ਦੇ ਹਸਪਤਾਲਾਂ ਦਾ ਦੌਰਾ, ਦਿਤੀਆਂ ਹਦਾਇਤਾਂ


*ਸਰਕਾਰੀ ਸਿਹਤ ਸੰਸਥਾਵਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ : ਡਾ. ਆਦਰਸ਼ਪਾਲ ਕੌਰ*

ਐਸ.ਏ.ਐਸ ਨਗਰ  4 ਅਪ੍ਰੈਲ  :

 ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਕਮਿਊਨਿਟੀ ਹੈਲਥ ਸੈਂਟਰ ਢਕੋਲੀ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਰੂਟੀਨ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਸਮੇਤ ਸਮੁੱਚੇ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਉਣ ਵਾਲੇ ਸਾਕ-ਸਬੰਧੀਆਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਅਹਿਮੀਅਤ ਰੱਖਦਾ ਹੈ। ਜੇ ਦੋਹਾਂ ਵਿਚਾਲੇ ਸਾਂਝ ਹੈ ਤਾਂ ਸਹੀ ਅਤੇ ਮਿਆਰੀ ਇਲਾਜ ਵਿਚ ਮਦਦ ਮਿਲਦੀ ਹੈ। ਉਨ੍ਹਾਂ ਸਮੁੱਚੇ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਵੀ ਹਦਾਇਤ ਦਿਤੀ।

               ਸਿਹਤ ਸੰਸਥਾਵਾਂ ਦੇ ਮੁਖੀਆਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਅਪਣੇ ਏਰੀਏ ਦੀਆਂ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਸਿਹਤ ’ਤੇ ਖ਼ੁਦ ਨਜ਼ਰ ਰੱਖਣ ਅਤੇ ਲੋੜ ਪੈਣ ’ਤੇ ਉਨ੍ਹਾਂ ਕੋਲ ਪਹੁੰਚ ਕਰ ਕੇ ਜਾਣਕਾਰੀ ਲੈਣ ਤਾਕਿ ਅਜਿਹੀਆਂ ਔਰਤਾਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾ ਸਕੇ।

            ਡਾ. ਆਦਰਸ਼ਪਾਲ ਨੇ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ, ਡਾ. ਪੋਮੀ ਚਤਰਥ ਸਮੇਤ ਹੋਰ ਅਧਿਕਾਰੀ ਮੌਜੂਦ ਸਨ।



ਫ਼ੋਟੋ : ਮਰੀਜ਼ ਨੂੰ ਵੇਖਦੇ ਹੋਏ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ।

Share:

ਅਲ ਵਾਹਿਦ ਟੂਰ ਐਂਡ ਟਰੈ​​ਵਲਸ ਫਰਮ ਦਾ ਲਾਇਸੰਸ ਰੱਦ

 



ਐਸ.ਏ.ਐਸ ਨਗਰ 4 ਅਪ੍ਰੈਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ ਵੱਲੋ ਵਾਰਡ ਨੰ 07,ਚੰਡੀਗੜ੍ਹ ਰੋਡ, ਬੱਸ ਸਟੈਂਡ, ਕੁਰਾਲੀ, ਤਹਿਸੀਲ-ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਰੱਦ ਕਰ ਦਿੱਤਾ ਗਿਆ ਹੈ ।       

 ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅਲ ਵਾਹਿਦ ਟੂਰ ਐਂਡ ਟਰੈਵਲਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 02 ਜੁਲਾਈ 2022 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ।

    ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ ।

     ਇਸ ਸਬੰਧੀ ਫਰਮ ਦੇ ਤਿੰਨਾਂ ਪਾਰਟਨਰਾਂ ਵੱਲੋਂ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਤਿੰਨ੍ਹਾਂ ਧਿਰਾਂ ਵਿੱਚ ਕੁੱਝ ਆਪਸੀ ਮੱਤਭੇਦ ਹੋਣ ਕਾਰਨ ਉਨ੍ਹਾਂ ਨੇ ਕੰਮ ਨਹੀ ਕੀਤਾ ਹੈ ਅਤੇ ਨਾ ਹੀ ਭਵਿੱਖ ਵਿੱਚ ਇਹ ਕੰਮ ਕਰਨ ਦੇ ਇਛੱਕ ਹਨ।

     ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਲਾਇਸੰਸੀ ਵੱਲੋਂ ਤਿੰਨ ਮਹੀਨਿਆ ਤੱਕ ਲਗਾਤਾਰ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਉਕਤ ਲਾਇਸੰਸ ਨੂੰ ਤੁਰੰਤ ਅਸਰ ਨਾਲ ਰੱਦ ਕੀਤਾ ਗਿਆ ਹੈ।

     ਉਨਾਂ ਕਿਹਾ ਐਕਟ,ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸ, ਫਰਮ ਦੇ ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਣਗੇ ।

Share:

Sunday, April 3, 2022

ਹਲਕਾ ਵਿਧਾਇਕ ਵੱਲੋਂ ਬਲੌਂਗੀ ਵਿਖੇ ਟਿਊਬਵੈੱਲ ਲਗਾਉਣ ਦੇ ਕੰਮ ਦੀ ਕਰਵਾਈ ਗਈ ਸ਼ੁਰੂਆਤ

*30 ਲੱਖ ਦੀ ਲਾਗਤ ਨਾਲ ਬਣੇਗਾ  ਟਿਊਬਵੈੱਲ*

*ਨੀਂਹ ਪੱਥਰ ਰੱਖ ਕੇ ਦਿਖਾਵਾ ਨਹੀਂ,ਕੰਮ ਕਰਕੇ ਦਿਖਾਵਾਂਗੇ  :-  ਕੁਲਵੰਤ ਸਿੰਘ*  

ਐਸ.ਏ.ਐਸ ਨਗਰ  3 ਅਪ੍ਰੈਲ  

ਪੰਜਾਬ 'ਚ ਆਪ ਦੀ ਸਰਕਾਰ ਨੇ ਸੱਤਾ 'ਚ ਆਉਂਦਿਆਂ ਹੀ ਵਿਕਾਸ ਕਾਰਜਾਂ ਦਾ ਕੰਮ ਆਰੰਭ ਦਿੱਤਾ ਹੈ । ਇਸੇ ਲੜੀ ਤਹਿਤ ਹਲਕਾ ਵਿਧਾਇਕ ਸ੍ਰੀ     ਕੁਲਵੰਤ ਸਿੰਘ ਵੱਲੋਂ ਬਲੌਂਗੀ ਵਿਖੇ ਪਾਣੀ ਦੇ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਉਨ੍ਹਾਂ ਕਿਹਾ 30 ਲੱਖ ਦੀ ਲਾਗਤ ਨਾਲ  ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਨਿਰਮਾਣ ਕਰ ਕੇ ਸਥਾਨਕ  ਲੋਕਾਂ ਦੀ  ਵੱਡੀ  ਸਮੱਸਿਆ ਨੂੰ  ਹੱਲ ਕੀਤਾ ਜਾਵੇਗਾ।



ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਫੋਨ ਤੇ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਬਲੌਂਗੀ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਚਾਰ ਪੰਜ ਦਿਨਾਂ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ  ਵਾਅਦੇ ਪੂਰੇ ਕੀਤੇ ਜਾਣਗੇ ।  



ਉਨ੍ਹਾਂ ਕਿਹਾ ਕਿ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੀਂਹ ਪੱਥਰ ਰੱਖ ਕੇ  ਕਿਸੇ ਤਰ੍ਹਾਂ ਦਾ ਦਿਖਾਵਾ ਜਾਂ ਸ਼ੋਸ਼ੇਬਾਜ਼ੀ ਨਹੀਂ ਕਰੇਗੀ ਸਗੋਂ ਕੰਮ ਕਰਕੇ ਦਿਖਾਵੇਗੀ । ਉਨ੍ਹਾਂ ਕਿਹਾ ਸਰਕਾਰ ਵੱਲੋਂ ਦਿਖਾਵੇ ਵਾਸਤੇ  ਕਿਸੇ ਤਰ੍ਹਾਂ ਦਾ ਵਾਧੂ ਖਰਚ ਨਹੀਂ ਕੀਤਾ ਜਾਵੇਗਾ ।ਉਨ੍ਹਾਂ ਦੱਸਿਆ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਵਾਸਤੇ ਹੀ ਖਰਚਿਆ ਜਾਵੇਗਾ ।

ਸ੍ਰੀ ਕੁਲਵੰਤ ਨੇ ਕਿਹਾ ਕਿ  ਆਪ ਸਰਕਾਰ ਬਾਕੀ ਸੂਬੇ  ਜਿਵੇਂ  ਚੰਡੀਗੜ੍ਹ,ਹਰਿਆਣਾ  ਗੁਜਰਾਤ, ਹਿਮਾਚਲ ਆਦਿ ਵਿੱਚ ਵੀ  ਵੱਡੀ   ਜਿੱਤ ਪ੍ਰਾਪਤ ਕਰਕੇ ਲੋਕਾਂ ਦੀ ਸੇਵਾ ਕਰੇਗੀ । ਇਸ ਮੌਕੇ  ਪਿੰਡ ਦੇ ਸਰਪੰਚ,ਮੈਂਬਰ  ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Share:

Friday, April 1, 2022

ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ



5 ਅਪ੍ਰੈਲ ਤੱਕ ਪ੍ਰਬੰਧ ਕੀਤੇ ਜਾਣ ਮੁਕੰਮਲ 

 ਬਠਿੰਡਾ, 1 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ 14 ਅਪ੍ਰੈਲ 2022 ਨੂੰ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਦਫ਼ਤਰ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦੇ ਹੋਏ ਕਿਹਾ ਕਿ 5 ਅਪ੍ਰੈਲ ਤੱਕ ਸਾਰੇ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ 12 ਅਪ੍ਰੈਲ ਤੋਂ 15 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸ਼ਰਧਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ 6 ਸੈਕਟਰਾਂ ਚ ਵੰਡਿਆ ਗਿਆ ਹੈ।

      ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਰੂਟ ਪਲਾਨ, ਵੀਆਈਪੀ ਰੂਟ, ਪਬਲਿਕ ਰੂਟ, ਪੁਲਿਸ ਨਾਕੇ, ਪੁਲਿਸ ਸੈਕਟਰ, ਕੰਟਰੋਲ ਰੂਮਾਂ, ਸਹਾਇਤਾ ਕਾਊਂਟਰ, ਨਿਰਵਿਘਨ ਬਿਜਲੀ, ਪੀਣ ਵਾਲੇ ਅਤੇ ਨਹਿਰੀ ਪਾਣੀ ਦੀ ਸਪਲਾਈ, ਆਮ ਜਨਤਾ ਅਤੇ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ਤੇ ਆਰਜੀ ਪਖਾਨੇ ਬਣਾਉਣੇ ਯਕੀਨੀ ਬਣਾਏ ਜਾਣ।

         ਇਸ ਮੌਕੇ ਐਸਡੀਐਮ ਤਲਵੰਡੀ ਸਾਬੋ ਸ਼੍ਰੀ ਆਕਾਸ ਬਾਂਸਲ, ਮਨੈਜ਼ਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਸ. ਪਰਮਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਮੇਵਾ ਸਿੰਘ ਅਤੇ ਸੈਕਟਰੀ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Share:

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਲਈ ਵਿੱਢੀ ਮੁਹਿੰਮ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ




 


ਵਧੀਕ ਡਿਪਟੀ 
ਕਮਿਸ਼ਨਰ ਨੇ ਐਸ.ਡੀ.ਐਮਜ਼ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾਸਮੁੱਚੇ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਤਹਿਤ ਕਵਰ ਕਰਨ ਦੀਆਂ ਹਦਾਇਤਾਂ

ਕਿਹਾ ਇਸ ਉਮਰ ਵਰਗ ਦੇ ਕਰੀਬ 39 ਹਜ਼ਾਰ ਲਾਭਪਾਤਰੀਆਂ ਨੂੰ ਲਗਾਈ ਜਾ ਚੁੱਕੀ ਵੈਕਸੀਨ

ਜਲੰਧਰ, 1 ਅਪ੍ਰੈਲ

                ਜ਼ਿਲ੍ਹੇ ਵਿੱਚ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਉਮਰ ਵਰਗ ਦੇ ਸਮੁੱਚੇ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਵੈਕਸੀਨੇਸ਼ਨ ਤਹਿਤ ਕਵਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।

                ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਤੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰਜਿਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਓਜਸਵੀ ਅਲੰਕਾਰ ਵੀ ਮੌਜੂਦ ਸਨਨੇ ਦੱਸਿਆ ਕਿ ਹੁਣ ਤੱਕ 12 ਤੋਂ 14 ਸਾਲ ਉਮਰ ਵਰਗ ਦੇ 38960 ਲਾਭਪਾਤਰੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਕੂਲਾਂ ਵਿੱਚ ਸਬੰਧਤ ਨੋਡਲ ਅਫ਼ਸਰਾਂ ਅਤੇ ਸਿਹਤ ਟੀਮਾਂ ਦੇ ਸਹਿਯੋਗ ਨਾਲ ਟੀਕਾਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ ਕਿਹਾ ਤਾਂ ਜੋ ਇਸ ਉਮਰ ਵਰਗ ਦੇ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਜਲਦੀ ਤੋਂ ਜਲਦੀ ਪ੍ਰਾਪਤ ਕੀਤਾ ਜਾ ਸਕੇ।

                ਵਧੀਕ ਡਿਪਟੀ ਕਮਿਸ਼ਨਰ ਨੇ ਨੋਡਲ ਅਫ਼ਸਰਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਉਨ੍ਹਾਂ ਦਾ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

                ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਇਸ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੋਰਬੇਵੈਕਸ ਵੈਕਸੀਨ ਲਗਾਈ ਜਾ ਰਹੀ ਹੈਜਿਸ ਦਾ ਕੋਈ ਮਾੜਾ ਪ੍ਰਭਾਵ ਦੇਖਣ ਵਿੱਚ ਨਹੀਂ ਆਇਆ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ।

Share:

ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ, ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਭੇਜੇ ਜਾਣਗੇ ਵਧਾਈ ਸੰਦੇਸ਼



· ਇਸ ਕਦਮ ਦਾ ਉਦੇਸ਼ ਅਜਿਹੇ ਮੌਕਿਆਂ ਨੂੰ ਯਾਦਗਾਰੀ ਬਣਾਉਣਾ ਅਤੇ ਪੁਲਿਸ ਬਲਾਂ ਵਿੱਚ ਅਪਣੱਤ ਦੀ ਭਾਵਨਾ ਪੈਦਾ ਕਰਨਾ

 ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ `ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਅਨਿਆਂ ਵਿੱਚ ਪੈਦਾ ਕੀਤੀ ਜਾ ਸਕੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ `ਤੇ ਹਸਤਾਖਰ ਕੀਤੇ ਇੱਕ ਗ੍ਰੀਟਿੰਗ ਕਾਰਡ `ਤੇ ਲਿਖਿਆ ਹੈ, “ਅੱਜ ਤੁਹਾਡੇ ਜਨਮ ਦਿਨ `ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।"

ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ।

ਸ੍ਰੀ ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ।

ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਿਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।
Share:

ਐਸ.ਏ.ਐਸ ਨਗਰ ਦੇ ਨਵੇਂ ਐਸ.ਐਸ.ਪੀ ਵਜ਼ੋ ਵਿਵੇਕ ਸ਼ੀਲ ਸੋਨੀ ਨੇ ਸੰਭਾਲਿਆ ਚਾਰਜ਼



 ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਮੇਰੀ ਪ੍ਰਾਥਮਿਕਤਾ : ਸੋਨੀ

ਐਸ.ਏ.ਐਸ ਨਗਰ 1 ਅਪ੍ਰੈਲ :

ਜ਼ਿਲ੍ਹੇ ਐਸ.ਏ.ਐਸ. ਨਗਰ ਦੇ ਨਵੇਂ ਨਿਯੁਕਤ ਕੀਤੇ ਗਏ ਐਸ.ਐਸ.ਪੀ. ਸ੍ਰੀ ਵਿਵੇਕ ਸ਼ੀਲ ਸੋਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਵਿਖੇ ਚਾਰਜ ਸੰਭਾਲਿਆ ਗਿਆ । ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ । 

ਇਸ ਮੌਕੇ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਮਿੱਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਪ੍ਰਾਥਮਿਕਤਾ ਜ਼ਿਲ੍ਹਾ ਨਿਵਾਸੀਆਂ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਤੇ ਸਵਿਕਾਰ ਨਹੀਂ ਕੀਤਾ ਜਾਵੇਗਾ ।

ਸ੍ਰੀ ਵਿਵੇਕ ਸ਼ੀਲ ਸੋਨੀ ਜ਼ਿਲ੍ਹਾ ਰੂਪਨਗਰ ਦੇ ਐਸ.ਐਸ.ਪੀ. ਦੇ ਅਹੁੱਦੇ ਤੋਂ ਤਬਦੀਲ ਹੋ ਕੇ ਆਏ ਹਨ। ਇਸ ਤੋਂ ਪਹਿਲਾ ਉਹ ਜ਼ਿਲ੍ਹਾ ਸੰਗਰੂਰ ਅਤੇ ਪੰਜਾਬ ਦੇ ਕਈ ਹੋਰਨਾਂ ਜਿਲ੍ਹਿਆਂ ਵਿੱਚ ਵੀ ਐਸ.ਐਸ.ਪੀ. ਅਹੁੱਦੇ ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। 

ਸ੍ਰੀ ਸੋਨੀ 2011 ਬੈਂਚ ਦੇ ਆਈ.ਪੀ.ਐਸ. ਅਫਸਰ ਹਨ , ਉਹ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ। ਸ੍ਰੀ ਸੋਨੀ ਨੇ ਚੰਡੀਗੜ੍ਹ ਦੇ ਪੰਜਾਬ ਇੰਜੀਨੀਅਰ ਕਾਲਜ ਤੋਂ 2003 ਵਿੱਚ ਇੰਜੀਨੀਅਰਿੰਗ ਦੀ ਡਿਗਰੀ ਹਾਸਿਲ ਕੀਤੀ । ਇਸ ਮਗਰੋਂ ਉਨ੍ਹਾਂ ਲੰਡਨ ਦੀ ਸਿਟੀ ਯੂਨੀਵਰਸਿਟੀ ਤੋਂ 2009 ਵਿੱਚ ਐਮ.ਐਸ. ਫਾਈਨੈਂਸ ਦੀ ਡਿਗਰੀ ਵੀ ਹਾਸਿਲ ਕੀਤੀ।

Share:

ਕੁਲਦੀਪ ਸਿੰਘ ਜੱਸੋਵਾਲ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਦਾ ਚਾਰਜ ਸੰਭਾਲਿਆ ਗਿਆ



ਐਸ.ਏ.ਐਸ ਨਗਰ 1 ਅਪ੍ਰੈਲ  

 ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਵੱਲੋਂ ਅੱਜ ਬਤੌਰ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦਾ ਚਾਰਜ ਸੰਭਾਲਿਆ ਗਿਆ ਹੈ । ਜਾਣਕਾਰੀ ਦਿੰਦੇ ਹੋਏ ਸ੍ਰੀ ਜੱਸੋਵਾਲ ਨੇ ਕਿਹਾ ਕਿ ਡੇਅਰੀ ਫਾਰਮਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ।

 ਉਨ੍ਹਾਂ ਕਿਹਾ ਫਾਰਮਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹੂਲਤ ਵਿੱਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਸਰਕਾਰ ਵਲੋਂ ਮਿਥੇ ਗਏ ਉਦੇਸ਼ਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਨਾਲ ਡੇਅਰੀ ਖੇਤਰ ਵਿੱਚ ਹੋਰ ਤਰੱਕੀ ਹੋਵੇਗੀ।

ਇਸ ਮੌਕੇ ਸਾਬਕਾ ਡਾਇਰੈਕਟਰ ਸ਼੍ਰੀ ਕਰਨੈਲ ਸਿੰਘ,ਸ੍ਰੀ ਅਨਿਲ ਕੌੜਾ ਅਤੇ  ਸਾਬਕਾ ਸੰਯੁਕਤ ਸੀ.ਈ.ਓ ਸ੍ਰੀ ਜੇ.ਐਸ.ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Share:

Flicker Images

Powered by Blogger.

Slider

Contact Form

Name

Email *

Message *

Search This Blog

Blog Archive

Subscribe

Sports

Business

Life & style

Games

Comments

Fashion

Technology

Author

Games

Lorem ipsum dolor sit amet, consectetur adipiscing elit. Vivamus leo ante, consectetur sit amet vulputate vel, dapibus sit amet lectus. Etiam varius dui eget lorem elementum eget mattis sapien interdum. In hac habitasse platea dictumst.

Popular Post

Blog Archive

Recent Posts

Tube

Unordered List

Sample Text

Pages

Theme Support